LK Media Network — Trusted Global Media Network.

ਮਹਾਨ ਤਪੱਸਵੀ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਡੇਰਾ ਅਸਥਾਨ ਪੈਬੋਵਾਲ ਊਨਾ (ਹਿਮਾਚਲ ਪ੍ਰਦੇਸ਼) ਵਿਖੇ 42ਵਾਂ ਸਲਾਨਾ ਗੁਰਮਤਿ ਸਮਾਗਮ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਝੇ ਦੇ ਨਾਮਵਰ ਇੰਟਰਨੈਸ਼ਨਲ ਪੰਛੀ ਭਰਾਵਾਂ ਦੇ ਕਵੀਸ਼ਰਰੀ ਜਥੇ ਨੂੰ ਸੋਨੇ ਦੇ ਕੈਂਠੇ ਨਾਲ ਸਨਮਾਨਿਤ

 

ਪੈਬੋਵਾਲ/ਊਨਾ, 15 ਮਈ, ਐਲ.ਕੇ ਮੀਡੀਆ ਨੈਟਵਰਕ

 

ਮਹਾਨ ਤਪੱਸਵੀ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦੇ ਪਵਿੱਤਰ ਡੇਰਾ ਅਸਥਾਨ ਪੈਬੋਵਾਲ, ਜ਼ਿਲ੍ਹਾ ਊਨਾ (ਹਿਮਾਚਲ ਪ੍ਰਦੇਸ਼) ਵਿਖੇ 42ਵਾਂ ਸਲਾਨਾ ਗੁਰਮਤਿ ਸਮਾਗਮ ਸੰਤ ਬਾਬਾ ਸੰਤੋਖ ਦਾਸ ਜੀ, ਸੰਤ ਬਾਬਾ ਪਰਮਿੰਦਰ ਸਿੰਘ ਜੀ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸਮਾਗਮ ਵਿੱਚ ਹਾਜ਼ਰੀ ਭਰੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਇਸ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ, ਢਾਡੀ ਜਥਿਆਂ, ਕਥਾਵਾਚਕਾਂ ਅਤੇ ਕਵੀਸ਼ਰ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ, ਢਾਡੀ ਵਾਰਾਂ ਅਤੇ ਕਵੀਸ਼ਰੀ ਰਾਹੀਂ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਸੰਗਤਾਂ ਵਿੱਚ ਬਾਣੀ ਅਤੇ ਬਾਣੇ ਪ੍ਰਤੀ ਡੂੰਘੀ ਸ਼ਰਧਾ ਦਾ ਮਾਹੌਲ ਵੇਖਣ ਨੂੰ ਮਿਲਿਆ। ਇਸ ਮੌਕੇ ਮਾਝੇ ਦਾ ਮਹਾਨ ਇੰਟਰਨੈਸ਼ਨਲ ਪੰਛੀ ਭਰਾਵਾਂ ਦਾ ਕਵੀਸ਼ਰੀ ਜਥਾ ਵੀ ਵਿਸ਼ੇਸ਼ ਤੌਰ ‘ਤੇ ਪਹੁੰਚਿਆ, ਜਿਨ੍ਹਾਂ ਨੇ ਆਪਣੀਆਂ ਰੂਹਾਨੀ ਅਤੇ ਜੋਸ਼ ਭਰੀਆਂ ਕਵੀਸ਼ਰੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਿਆ। ਜਥੇ ਵੱਲੋਂ ਸੰਗਤਾਂ ਨੂੰ ਸਿੱਖੀ ਸਿਧਾਂਤਾਂ ‘ਤੇ ਚੱਲਣ, ਗੁਰਬਾਣੀ ਨਾਲ ਜੁੜਨ ਅਤੇ ਬਾਣੀ-ਬਾਣੇ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੌਰਾਨ ਗੁਰਦੁਆਰਾ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਡੇਰਾ ਅਸਥਾਨ ਪੈਬੋਵਾਲ ਊਨਾ (ਹਿਮਾਚਲ ਪ੍ਰਦੇਸ਼) ਦੀ ਪ੍ਰਬੰਧਕ ਕਮੇਟੀ ਵੱਲੋਂ ਇੰਟਰਨੈਸ਼ਨਲ ਪੰਛੀ ਭਰਾਵਾਂ ਦੇ ਕਵੀਸ਼ਰੀ ਜਥੇ ਨੂੰ ਸੋਨੇ ਦੇ ਕੈਂਠੇ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਲਈ ਜਥੇ ਦੇ ਮੈਂਬਰਾਂ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਗਿਆ।
ਸਮਾਗਮ ਦੇ ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

Related Article

best news portal development company in india
Live

Do you like our news portal?

  • 100% 6 Vote
  • 0%
6 Votes . Left
Via WP Poll & Voting Contest Maker
⚡ ਲਾਈਵ ਅੱਪਡੇਟ
खबरें लोड हो रही हैं…