LK Media Network — Trusted Global Media Network.

ਸੋਸ਼ਲ ਮੀਡੀਆ ‘ਤੇ ਵਾਇਰਲ ਖ਼ਬਰ ਤੋਂ ਆਮ ਆਦਮੀ ਪਾਰਟੀ ਵਿੱਚ ਚਰਚਾ ਤੇਜ਼

 

ਪੱਟੀ ਹਲਕੇ ਨਾਲ ਜੁੜੀ ਇੱਕ ਸੋਸ਼ਲ ਮੀਡੀਆ ਪੋਸਟ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਲੀਡਰਸ਼ਿਪ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।
ਜਾਣਕਾਰੀ ਅਨੁਸਾਰ, ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਹਲਕਾ ਪੱਟੀ ਦੇ ਕੁਝ ਪੰਚਾਇਤ ਨੁਮਾਇੰਦਿਆਂ ਵੱਲੋਂ ਪਾਰਟੀ ਨੂੰ ਪੰਜ ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਹੈ। ਇਹ ਮੰਗ ਕੀਤੀ ਗਈ ਹੈ ਕਿ ਆਮ ਆਦਮੀ ਪਾਰਟੀ ਦੀ ਵੱਡੀ ਲੀਡਰਸ਼ਿਪ ਮਰਹੂਮ ਡੀ.ਐਮ ਗਗਨਦੀਪ ਸਿੰਘ ਰੰਧਾਵਾ ਦੇ ਘਰ ਅਫ਼ਸੋਸ ਪ੍ਰਗਟ ਕਰਨ ਲਈ ਜਾਵੇ।

ਪੋਸਟ ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਜੇਕਰ ਨਿਰਧਾਰਤ ਸਮੇਂ ਵਿੱਚ ਲੀਡਰਸ਼ਿਪ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਜਾਂਦੀ, ਤਾਂ ਪੱਟੀ ਹਲਕੇ ਦੇ ਕਈ ਪਿੰਡਾਂ ਦੀਆਂ ਪੰਚਾਇਤਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣਗੀਆਂ। ਇਨ੍ਹਾਂ ਪਿੰਡਾਂ ਵਿੱਚ ਸਭਰਾਂ, ਜੋੜਾ, ਕੈਰੋਂ, ਹਰੀਕੇ, ਮਰਹਾਣਾ, ਤੂਤ, ਸਰਹਾਲੀ, ਕਾਲੇਕੇ ਉਤਾੜ, ਕੋਟ ਬੁੱਢਾ, ਬੁਰਜ਼ ਰਾਏ ਕੇ ਅਤੇ ਪਨਗੋਟਾ ਸ਼ਾਮਲ ਦੱਸੇ ਜਾ ਰਹੇ ਹਨ। ਇਸ ਤੋਂ ਇਲਾਵਾ ਪੋਸਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਅਗਲੇ ਪੜਾਅ ਵਿੱਚ ਹੋਰ ਪੰਚਾਇਤਾਂ, ਬਲਾਕ ਸੰਮਤੀ ਮੈਂਬਰ, ਜ਼ਿਲ੍ਹਾ ਪਰਿਸ਼ਦ ਮੈਂਬਰ, ਚੇਅਰਮੈਨ ਅਤੇ ਵੱਖ-ਵੱਖ ਸਥਾਨਕ ਨੁਮਾਇੰਦੇ ਵੀ ਪਾਰਟੀ ਨਾਲ ਆਪਣੀ ਮੈਂਬਰਸ਼ਿਪ ਖਤਮ ਕਰ ਸਕਦੇ ਹਨ। ਹਾਲਾਂਕਿ ਇਸ ਸਬੰਧੀ ਅਧਿਕਾਰਿਕ ਤੌਰ ‘ਤੇ ਕਿਸੇ ਵੀ ਪੱਖ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਪਾਰਟੀ ਵੱਲੋਂ ਹੁਣ ਤੱਕ ਕੋਈ ਬਿਆਨ ਜਾਰੀ ਕੀਤਾ ਗਿਆ ਹੈ। ਇਹ ਮਾਮਲਾ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

Related Article

Live

Do you like our news portal?

  • 100% 6 Vote
  • 0%
6 Votes . Left
Via WP Poll & Voting Contest Maker
⚡ ਲਾਈਵ ਅੱਪਡੇਟ
खबरें लोड हो रही हैं…