ਬੇਹੱਦ ਦੁਖਦਾਈ ਖ਼ਬਰ : ਪੱਤਰਕਾਰ ਹਰਵਿੰਦਰ ਸਿੰਘ ਭਾਟੀਆ ਦੇ ਭਤੀਜੇ ਅੰਮ੍ਰਿਤ ਦੀ ਹਾਰਟ ਅਟੈਕ ਨਾਲ ਮੌਤ

ਭਿੱਖੀਵਿੰਡ, 12 ਮਈ, ਰਿੰਪਲ ਗੋਲਣ
ਹਲਕਾ ਖੇਮਕਰਨ ਦੇ ਸਰਹੱਦੀ ਕਸਬਾ ਖਾਲੜਾ ਤੋਂ ਬੇਹੱਦ ਹੀ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਕਸਬਾ ਖਾਲੜਾ ਤੋਂ ਜੱਗ ਬਾਣੀ ਅਖ਼ਬਾਰ ਦੇ ਪੱਤਰਕਾਰ ਹਰਵਿੰਦਰ ਸਿੰਘ ਭਾਟੀਆ ਦੇ ਭਤੀਜੇ ਅੰਮ੍ਰਿਤ ਦੀ ਬੀਤੀ ਰਾਤ ਅਚਾਨਕ ਹਾਰਟ ਅਟੈਕ ਆਉਣ ਕਾਰਨ ਦੁੱਖਦਾਈ ਮੌਤ ਹੋ ਗਈ। ਇਸ ਮੰਦਭਾਗੀ ਖ਼ਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਪੱਤਰਕਾਰ ਭਾਈਚਾਰੇ ਅਤੇ ਇਲਾਕਾ ਨਿਵਾਸੀਆਂ ਵੱਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਵਾਹਿਗੁਰੂ ਅੱਗੇ ਅਰਦਾਸ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ।


