LK Media Network — Trusted Global Media Network.

ਵੈਟਨਰੀ ਇੰਸਪੈਕਟਰਾਂ ਵੱਲੋਂ ਮੁਹਾਲੀ ਰੋਸ ਮੁਜਾਹਰੇ ਵਿਚ ਭਰਵੀਂ ਸ਼ਮੂਲੀਅਤ ਦਾ ਫੈਸਲਾ – ਇੰਸਪੈਕਟਰ ਸਾਹਿਬ ਸਿੰਘ

 

ਵੈਟਨਰੀ ਇੰਸਪੈਕਟਰਾਂ ਵੱਲੋਂ ਮੁਹਾਲੀ ਰੋਸ ਮੁਜਾਹਰੇ ਵਿਚ ਭਰਵੀਂ ਸ਼ਮੂਲੀਅਤ ਦਾ ਫੈਸਲਾ – ਇੰਸਪੈਕਟਰ ਸਾਹਿਬ ਸਿੰਘ

ਨਿਰਮਲ ਸਿੰਘ ਸੰਗਤਪੁਰਾ
ਚੋਹਲਾ ਸਾਹਿਬ, 30 ਮਈ

ਪੁਰਾਣੇ ਸਕੇਲ ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵੱਲੋਂ ਕੱਲ੍ਹ 31ਮਈ ਨੂੰ ਮੁਹਾਲੀ ਵਿਖੇ ਕੀਤੇ ਜਾ ਰਹੇ ਸੂਬਾ ਪੱਧਰੀ ਰੋਸ ਮੁਜਾਹਰੇ ਵਿਚ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਭਰਵੀਂ ਸ਼ਮੂਲੀਅਤ ਕਰੇਗੀ।ਇਹ ਜਾਣਕਾਰੀ ਦਿੰਦਿਆਂ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੀਪ ਬਾਸੀ ਅਤੇ ਸੂਬਾਈ ਜਨਰਲ ਸਕੱਤਰ ਵਿਪਨ ਕੁਮਾਰ ਗੋਇਲ ਨੇ ਦੱਸਿਆ ਕੇ ਪੰਜਾਬ ਸਰਕਾਰ ਵੱਲੋਂ ਮੁਲਾਜਮ ਵਰਗ ਦੀਆਂ ਆਰਥਿਕ ਮੰਗਾਂ ਲੈ ਕੇ ਅਪਣਾਇਆ ਵਤੀਰਾ ਬੇਹੱਦ ਨਿੰਦਣਯੋਗ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਆਪਣੀ ਸਰਕਾਰ ਬਣਾਉਣ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਤਨਖਾਹ ਸਕੇਲਾਂ ਵਿਚ ਰਹਿੰਦੀਆਂ ਤਰੁੱਟੀਆਂ ਦੂਰ ਕਰਨ ਵਰਗੀਆਂ ਮੰਗਾਂ ਨੂੰ ਲੈ ਕੇ ਵੱਡੇ ਵਾਅਦੇ ਕੀਤੇ ਸਨ ਪਰੰਤੂ ਪਿਛਲੇ ਚਾਰ ਸਾਲਾਂ ਦੇ ਦਰਿਮਿਆਨ ਮੁਲਾਜਮਾਂ ਦੀ ਕਿਸੇ ਵੀ ਮੰਗ ਦਾ ਨਿਪਟਾਰਾ ਨਹੀ ਕੀਤਾ ਗਿਆ। ਪੁਰਾਣੇ-ਸਕੇਲ ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵੱਲੋਂ ਮੁਲਾਜਮਾਂ ਦੀਆਂ ਇੰਨੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਵਿਚ ਪੰਜਾਬ ਭਰ ਦੇ ਵੈਟਨਰੀ ਇੰਸਪੈਕਟਰ ਭਰਵੀਂ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਸ ਸਬੰਧੀ ਸਮੂਹ ਜਿਲਾ ਇਕਾਈਆਂ ਅਤੇ ਤਹਿਸੀਲ ਇਕਾਈਆਂ ਵੱਲੋਂ ਮੁਹਾਲੀ ਪਹੁੰਚਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਛੰਨਾਂ, ਸੂਬਾ ਸਲਾਹਕਾਰ ਦਲਜੀਤ ਸਿੰਘ ਚਾਹਲ,ਜ਼ਿਲਾ ਪ੍ਰਧਾਨ ਬਲਜਿੰਦਰ ਸਿੰਘ, ਦਿਲਬਾਗ ਸਿੰਘ ਮੱਲ੍ਹੀ, ਗੁਰਪ੍ਰੀਤ ਸਿੰਘ ਗਿੱਲ, ਸਾਹਿਬ ਸਿੰਘ ਸਾਂਧਰਾ ਖਾਸ ਤੌਰ ਤੇ ਹਾਜਰ ਹੋਏ।

Related Article

best news portal development company in india
Live

Do you like our news portal?

  • 100% 6 Vote
  • 0%
6 Votes . Left
Via WP Poll & Voting Contest Maker
⚡ ਲਾਈਵ ਅੱਪਡੇਟ
खबरें लोड हो रही हैं…