LK Media Network — Trusted Global Media Network.

ਹਲਕਾ ਪੱਟੀ ਦੇ ਪਿੰਡ ਤੂਤ ਦੇ ‘ਆਪ’ ਆਗੂ ਤੇ ਮੌਜੂਦਾ ਸਰਪੰਚ ਅਸ਼ਵਨੀ ਕੁਮਾਰ ਦੀ ਗੋਲੀ ਮਾਰ ਕੇ ਹੱਤਿਆ

 

ਪਿੰਡ ਤੂਤ ਦੇ ‘ਆਪ’ ਆਗੂ ਤੇ ਮੌਜੂਦਾ ਸਰਪੰਚ ਅਸ਼ਵਨੀ ਕੁਮਾਰ ਦੀ ਗੋਲੀ ਮਾਰ ਕੇ ਹੱਤਿਆ

ਦਿਨ-ਦਿਹਾੜੇ ਵਾਪਰੀ ਵਾਰਦਾਤ ਵਿੱਚ ਸਾਥੀ ਚਮਕੌਰ ਸਿੰਘ ਗੰਭੀਰ ਜ਼ਖ਼ਮੀ; ਪੁਲਿਸ ਵੱਲੋਂ ਜਾਂਚ ਸ਼ੁਰੂ

ਪੱਟੀ ਮੋੜ, 06 ਅਕਤੂਬਰ (ਸੰਦੀਪ ਸਿੰਘ ਮਿੱਠੂ ਸਭਰਾਂ): ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਤੂਤ ਦੇ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ਵਨੀ ਕੁਮਾਰ ਦੀ ਅੱਜ ਦਿਨ-ਦਿਹਾੜੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਅਸ਼ਵਨੀ ਕੁਮਾਰ ਆਪਣੇ ਸਾਥੀ ਚਮਕੌਰ ਸਿੰਘ ਸਮੇਤ ਮੌਜੂਦ ਸਨ, ਜਦੋਂ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀ ਲੱਗਣ ਕਾਰਨ ਅਸ਼ਵਨੀ ਕੁਮਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸੇ ਦੌਰਾਨ ਉਨ੍ਹਾਂ ਦੇ ਸਾਥੀ ਚਮਕੌਰ ਸਿੰਘ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖ਼ਮੀ ਚਮਕੌਰ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਵਾਰਦਾਤ ਦੇ ਕਾਰਨਾਂ ਅਤੇ ਗੋਲੀਬਾਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਦੀ ਪਛਾਣ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਦਿਨ-ਦਿਹਾੜੇ ਵਾਪਰੀ ਇਸ ਗੰਭੀਰ ਵਾਰਦਾਤ ਨੇ ਪਿੰਡ ਤੂਤ ਸਮੇਤ ਆਸ-ਪਾਸ ਦੇ ਇਲਾਕੇ ਵਿੱਚ ਸਨਸਨੀ ਪੈਦਾ ਕਰ ਦਿੱਤੀ ਹੈ। ਵਾਰਦਾਤ ਪਿੱਛੇ ਕੀ ਕਾਰਨ ਸਨ ਅਤੇ ਹਮਲਾਵਰ ਕੌਣ ਸਨ, ਇਸ ਸਬੰਧੀ ਪੁਲਿਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ।

 

Related Article

best news portal development company in india
Live

Do you like our news portal?

  • 100% 7 Vote
  • 0%
7 Votes . Left
⚡ ਲਾਈਵ ਅੱਪਡੇਟ
खबरें लोड हो रही हैं…