
ਵਿਧਾਇਕ ਸਰਵਨ ਸਿੰਘ ਧੁੰਨ ਦੀ ਅਗਵਾਈ ਹੇਠ ਹਲਕੇ ‘ਚ ਸੜਕਾਂ ਦਾ ਵਿਛਾਇਆ ਜਾ ਰਿਹਾ ਹੈ ਜਾਲ਼ – ਸਰਪੰਚ ਦਲਜੀਤ ਮੰਡ
ਪੱਟੀ ਰੋਡ ਤੋਂ ਗੁਰਦੁਆਰਾ ਬਾਬਾ ਭਾਈ ਝਾੜੂ ਸਾਹਿਬ ਤੱਕ ਸੜਕ ਦਾ ਨਿਰਮਾਣ ਕਾਰਜ ਜਾਰੀ; ਬਾਕੀ ਰਹਿੰਦੀਆਂ ਲਿੰਕ ਸੜਕਾਂ ਦਾ ਕੰਮ ਵੀ ਜਲਦ ਸ਼ੁਰੂ
ਵਲਟੋਹਾ, 19 ਅਕਤੂਬਰ, ਹਰਜੀਤ ਸਿੰਘ ਵਲਟੋਹਾ
ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਦੀ ਅਗਵਾਈ ਹੇਠ ਹਲਕੇ ਵਿੱਚ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਵਲਟੋਹਾ ਖ਼ੁਰਦ ਦੀ ਪੰਚਾਇਤ ਦੇ ਸਰਪੰਚ ਦਲਜੀਤ ਸਿੰਘ ਮੰਡ ਨੇ ਗੁਰਦੁਆਰਾ ਬਾਬਾ ਭਾਈ ਝਾੜੂ ਸਾਹਿਬ ਜੀ, ਪੱਟੀ ਰੋਡ ਤੋਂ ਪਿੰਡ ਵੱਲ ਜਾਂਦੀ ਲੁੱਕ ਨਾਲ ਬਣਾਈ ਜਾ ਰਹੀ ਸੜਕ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਮੌਕੇ ਡੇ-ਨਾਇਟ ਨਿਊਜ਼ ਅਖ਼ਬਾਰ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸਰਪੰਚ ਦਲਜੀਤ ਸਿੰਘ ਮੰਡ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਸਿਰਫ਼ ਵਾਅਦੇ ਅਤੇ ਸੁਪਨੇ ਦਿਖਾਏ, ਜਦਕਿ ਇਹ ਸੜਕਾਂ ਦੇ ਕੰਮ ਪਿਛਲੇ ਦਸ ਸਾਲਾਂ ਤੋਂ ਰੁਕੇ ਹੋਏ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦੇ ਯਤਨਾਂ ਸਦਕਾ ਇਨ੍ਹਾਂ ਕੰਮਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ, ਜਿਸ ਨਾਲ ਸਰਕਾਰ ਨੇ ਲੋਕਾਂ ਦੀਆਂ ਲੋੜਾਂ ਵੱਲ ਧਿਆਨ ਦੇਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਥਾਣਾ ਵਲਟੋਹਾ ਤੋਂ ਗੁਰਦੁਆਰਾ ਬਾਬਾ ਭਾਈ ਝਾੜੂ ਸਾਹਿਬ ਤੱਕ ਅਤੇ ਹੋਰ ਬਾਕੀ ਰਹਿੰਦੀਆਂ ਲਿੰਕ ਸੜਕਾਂ ਦੇ ਨਿਰਮਾਣ ਕਾਰਜ ਵੀ ਆਉਣ ਵਾਲੇ ਕੁਝ ਦਿਨਾਂ ਵਿੱਚ ਸ਼ੁਰੂ ਕੀਤੇ ਜਾਣ ਦੀ ਉਮੀਦ ਹੈ। ਇਸ ਮੌਕੇ ਸਾਬਕਾ ਸਰਪੰਚ ਵਲਟੋਹਾ ਕਾਰਜ ਸਿੰਘ ਦਿਓਲ, ਗੁਰਪ੍ਰੀਤ ਸਿੰਘ, ਸਰਵਣ ਸਿੰਘ, ਜਾਰਜ ਸ਼ਨੀ, ਜਗਦੀਪ ਸਿੰਘ, ਗੁਰਜੰਟ ਸਿੰਘ, ਮਹਾਂਵੀਰ ਸਿੰਘ, ਹਰਭਜਨ ਸਿੰਘ, ਸੁਖਬੀਰ ਸਿੰਘ, ਰੇਸ਼ਮ ਸਿੰਘ, ਮੈਂਬਰ ਰਣਜੀਤ ਸਿੰਘ, ਪਰਮਿੰਦਰ ਸਿੰਘ, ਆਕਾਸ਼ਦੀਪ ਸਿੰਘ, ਜਗਤਾਰ ਸਿੰਘ, ਤਲਵਿੰਦਰ ਸਿੰਘ, ਕਿਰਪਾਲ ਸਿੰਘ ਗੋਲਡੀ ਅਤੇ ਰਣਜੀਤ ਸਿੰਘ ਗੜ੍ਹਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।



