LK Media Network — Trusted Global Media Network.

ਬਠਿੰਡਾ ਵਿਜੀਲੈਂਸ ਵੱਲੋਂ ਪਟਵਾਰੀ ਦਾ ਪ੍ਰਾਈਵੇਟ ਸਹਾਇਕ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਬਠਿੰਡਾ ਵਿਜੀਲੈਂਸ ਵੱਲੋਂ ਪਟਵਾਰੀ ਦਾ ਪ੍ਰਾਈਵੇਟ ਸਹਾਇਕ 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਜ਼ਮੀਨੀ ਰਿਕਾਰਡ ਦਰੁਸਤ ਕਰਨ ਬਦਲੇ 1.40 ਲੱਖ ਰੁਪਏ ਦੀ ਮੰਗ ਕਰਨ ਦਾ ਦੋਸ਼; ਪਟਵਾਰੀ ਮਨਿੰਦਰ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਜਾਰੀ

 

ਬਠਿੰਡਾ, 22 ਅਕਤੂਬਰ, ਐਲ.ਕੇ. ਮੀਡੀਆ ਨੈੱਟਵਰਕ

 

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਕਾਰਵਾਈ ਕਰਦਿਆਂ ਮਾਲ ਹਲਕਾ ਚਾਉਕੇ, ਤਹਿਸੀਲ ਮੌੜ ਦੇ ਪਟਵਾਰੀ ਮਨਿੰਦਰ ਸਿੰਘ ਦੇ ਪ੍ਰਾਈਵੇਟ ਸਹਾਇਕ ਪ੍ਰਿਤਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਕਾਰਵਾਈ ਪਿੰਡ ਠੀਕਰੀਵਾਲਾ, ਜ਼ਿਲ੍ਹਾ ਬਰਨਾਲਾ ਦੇ ਇੱਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਸਾਲ 2002 ਵਿੱਚ ਆਪਣੇ ਭੈਣ-ਭਰਾਵਾਂ ਨਾਲ ਪਿੰਡ ਚਾਉਕੇ ਵਿੱਚ ਜ਼ਮੀਨ ਖਰੀਦੀ ਸੀ, ਪਰ ਮਾਲ ਰਿਕਾਰਡ ਵਿੱਚ ਅਜੇ ਵੀ ਪੁਰਾਣੇ ਮਾਲਕ ਦਾ ਨਾਮ ਦਰਜ ਸੀ।

ਦੋਸ਼ ਹੈ ਕਿ ਰਿਕਾਰਡ ਦਰੁਸਤ ਕਰਨ ਲਈ ਪਟਵਾਰੀ ਨਾਲ ਸੰਪਰਕ ਕਰਨ ’ਤੇ ਸ਼ਿਕਾਇਤਕਰਤਾ ਨੂੰ ਉਸ ਦੇ ਪ੍ਰਾਈਵੇਟ ਸਹਾਇਕ ਪ੍ਰਿਤਪਾਲ ਸਿੰਘ ਕੋਲ ਭੇਜਿਆ ਗਿਆ। ਪ੍ਰਿਤਪਾਲ ਸਿੰਘ ਨੇ ਕਥਿਤ ਤੌਰ ’ਤੇ ਪਹਿਲਾਂ 1.50 ਲੱਖ ਰੁਪਏ ਦੀ ਮੰਗ ਕੀਤੀ, ਜੋ ਬਾਅਦ ਵਿੱਚ ਪਟਵਾਰੀ ਨਾਲ ਫ਼ੋਨ ’ਤੇ ਗੱਲ ਕਰਵਾਉਣ ਮਗਰੋਂ 1.40 ਲੱਖ ਰੁਪਏ ਤੈਅ ਹੋਈ। ਸ਼ਿਕਾਇਤ ਅਨੁਸਾਰ, ਮੁਲਜ਼ਮ ਪਹਿਲਾਂ ਹੀ 2,000 ਰੁਪਏ ਲੈ ਚੁੱਕਾ ਸੀ ਅਤੇ ਬਾਕੀ ਰਕਮ ਦੀ ਕਿਸ਼ਤ 22 ਅਕਤੂਬਰ ਨੂੰ ਦੇਣ ਲਈ ਕਿਹਾ ਗਿਆ ਸੀ।

ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨੇ ਯੋਜਨਾਬੱਧ ਢੰਗ ਨਾਲ ਕਾਰਵਾਈ ਕੀਤੀ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਪ੍ਰਿਤਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਵਿਜੀਲੈਂਸ ਵੱਲੋਂ ਪਟਵਾਰੀ ਮਨਿੰਦਰ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਬਿਊਰੋ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਸਰਕਾਰੀ ਕੰਮ ਕਰਵਾਉਣ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਸਬੰਧੀ ਵਿਜੀਲੈਂਸ ਬਿਊਰੋ ਦੀ ਹੈਲਪਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਜਾਵੇ।

Related Article

best news portal development company in india
Live

Do you like our news portal?

  • 100% 7 Vote
  • 0%
7 Votes . Left
⚡ ਲਾਈਵ ਅੱਪਡੇਟ
खबरें लोड हो रही हैं…