LK Media Network — Trusted Global Media Network.

ਹਲਕਾ ਇੰਚਾਰਜ਼ ਜੱਸਾ ਪੱਟੀ ਦਾ ਵੱਡਾ ਐਲਾਨ: ਹਲਕਾ ਪੱਟੀ ਵਿੱਚ ਹਰ ਐਤਵਾਰ ਹੋਣਗੇ ਕੁਸ਼ਤੀ ਤੇ ਕਬੱਡੀ ਦੇ ਮੁਕਾਬਲੇ

ਖੇਡੇਗਾ ਪੰਜਾਬ, ਜਿੱਤੇਗਾ ਪੰਜਾਬ

ਜੱਸਾ ਪੱਟੀ ਦਾ ਵੱਡਾ ਐਲਾਨ: ਹਲਕਾ ਪੱਟੀ ਵਿੱਚ ਹਰ ਐਤਵਾਰ ਹੋਣਗੇ ਕੁਸ਼ਤੀ ਤੇ ਕਬੱਡੀ ਦੇ ਮੁਕਾਬਲੇ

ਅਵਤਾਰ ਢਿੱਲੋਂ, ਮੋਹਿਤ ਅਰੋੜਾ
ਪੱਟੀ, 26 ਅਕਤੂਬਰ

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਹਲਕਾ ਪੱਟੀ ਦੇ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਵੱਲੋਂ ਅਹਿਮ ਐਲਾਨ ਕੀਤਾ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਹਲਕਾ ਪੱਟੀ ਵਿੱਚ ਹਰ ਐਤਵਾਰ ਕੁਸ਼ਤੀ ਅਤੇ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਮੁਹਿੰਮ ਦੀ ਸ਼ੁਰੂਆਤ ਪਿੰਡ ਨੌਸ਼ਹਿਰਾ ਪੰਨੂਆਂ ਤੋਂ ਕੀਤੀ ਗਈ।

ਜੱਸਾ ਪੱਟੀ ਨੇ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ, ਆਪਸੀ ਸਾਂਝ ਅਤੇ ਟੀਮ ਭਾਵਨਾ ਵਰਗੇ ਗੁਣ ਵੀ ਸਿਖਾਉਂਦੀਆਂ ਹਨ।

ਉਨ੍ਹਾਂ ਦੱਸਿਆ ਕਿ ਹਲਕਾ ਪੱਟੀ ਵਿੱਚ ਹਰ ਐਤਵਾਰ ਕੁਸ਼ਤੀ ਅਤੇ ਕਬੱਡੀ ਦੇ ਮੁਕਾਬਲੇ ਕਰਵਾਉਣ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਮਿਲੇਗਾ। ਇਸ ਦੇ ਨਾਲ ਹੀ ਪੰਜਾਬ ਦੀਆਂ ਰਵਾਇਤੀ ਖੇਡਾਂ ਨੂੰ ਉਤਸ਼ਾਹ ਮਿਲੇਗਾ ਅਤੇ ਪਿੰਡਾਂ ਵਿੱਚ ਖੇਡਾਂ ਪ੍ਰਤੀ ਨਵਾਂ ਜੋਸ਼ ਪੈਦਾ ਹੋਵੇਗਾ।

ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ਲਈ ਖੇਡ ਮੈਦਾਨਾਂ ਨੂੰ ਮੁੜ ਸਰਗਰਮ ਕਰਨਾ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਸ ਤਰ੍ਹਾਂ ਦੇ ਮੁਕਾਬਲੇ ਨੌਜਵਾਨਾਂ ਨੂੰ ਆਪਣੀ ਊਰਜਾ ਸਹੀ ਦਿਸ਼ਾ ਵਿੱਚ ਲਗਾਉਣ ਲਈ ਪ੍ਰੇਰਿਤ ਕਰ ਸਕਦੇ ਹਨ।

ਇਸ ਮੁਹਿੰਮ ਰਾਹੀਂ ਨੌਜਵਾਨਾਂ ਨੂੰ ਸੁਨੇਹਾ ਦਿੱਤਾ ਗਿਆ ਕਿ ਉਹ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ।

ਆਓ, ਨਸ਼ਿਆਂ ਨੂੰ ਤਿਆਗ ਕੇ ਖੇਡਾਂ ਨਾਲ ਜੁੜੀਏ ਅਤੇ ਤੰਦਰੁਸਤ ਪੰਜਾਬ ਬਣਾਈਏ।

 

Related Article

best news portal development company in india
Live

Do you like our news portal?

  • 100% 7 Vote
  • 0%
7 Votes . Left
⚡ ਲਾਈਵ ਅੱਪਡੇਟ
खबरें लोड हो रही हैं…