LK Media Network — Trusted Global Media Network.

ਬਿਜਲੀ ਕੱਟਾਂ ਦੇ ਵਿਰੋਧ ‘ਚ ਖੇਮਕਰਨ ‘ਚ ਵੱਡਾ ਰੋਸ ਧਰਨਾ ਕੱਲ੍ਹ, ਪ੍ਰੋ. ਵਿਰਸਾ ਸਿੰਘ ਵਲਟੋਹਾ ਤੇ ਗੋਰਵਦੀਪ ਸਿੰਘ ਵਲਟੋਹਾ ਦੀ ਅਗਵਾਈ ‘ਚ ਬਿਜਲੀ ਘਰ ਅਲਗੋਂ ਵਿਖੇ ਪ੍ਰਦਰਸ਼ਨ

ਖੇਮਕਰਨ 29 ਅਪ੍ਰੈਲ (ਐਲ.ਕੇ ਮੀਡੀਆ ਨੈਟਵਰਕ) : ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦੀ ਸਕੱਤਰ ਪ੍ਰੋ. ਵਿਰਸਾ ਸਿੰਘ ਵਲਟੋਹਾ ਅਤੇ ਅਕਾਲੀ ਆਗੂ ਗੋਰਵਦੀਪ ਸਿੰਘ ਵਲਟੋਹਾ ਵੱਲੋਂ ਕੱਲ੍ਹ 30 ਅਪ੍ਰੈਲ, ਦਿਨ ਵੀਰਵਾਰ ਨੂੰ ਪੰਜਾਬ ਵਿੱਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਬਿਜਲੀ ਘਰ ਅਲਗੋਂ ਵਿਖੇ ਵੱਡੇ ਪੱਧਰ ‘ਤੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ ਅਤੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਦੌਰਾਨ 24 ਘੰਟੇ ਨਿਰਵਿਘਨ ਬਿਜਲੀ ਅਤੇ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਦੇ ਵਾਅਦੇ ਕੀਤੇ ਗਏ ਸਨ, ਪਰ ਮੌਜੂਦਾ ਹਾਲਾਤ ਇਸ ਤੋਂ ਬਿਲਕੁਲ ਵੱਖਰੇ ਹਨ।

ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਸਿਰਫ਼ ਸੋਸ਼ਲ ਮੀਡੀਆ ਤੱਕ ਹੀ ਸੀਮਿਤ ਰਹਿ ਗਈ ਹੈ ਅਤੇ ਜ਼ਮੀਨੀ ਹਕੀਕਤਾਂ ‘ਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਇਸ ਤਰ੍ਹਾਂ ਦੇ ਵਾਅਦਿਆਂ ‘ਤੇ ਵਿਸ਼ਵਾਸ ਨਹੀਂ ਕਰਨਗੇ।

ਇਸ ਮੌਕੇ ਗੋਰਵਦੀਪ ਸਿੰਘ ਵਲਟੋਹਾ ਨੇ ਕਿਹਾ ਕਿ ਵੱਡੇ ਵਾਅਦੇ ਕਰਨ ਵਾਲੀ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ 24 ਘੰਟੇ ਬਿਜਲੀ ਦੇਣ ਦੀ ਗੱਲ ਕਰਦੀ ਸੀ, ਅੱਜ ਲੋਕਾਂ ਨੂੰ ਬਿਜਲੀ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਨੂੰ ਆਪਣੇ ਵਾਅਦਿਆਂ ਦੀ ਯਾਦ ਦਿਵਾਉਣ ਲਈ ਬਿਜਲੀ ਘਰ ਅਦਬ ਕੋਠੀ ਵਿਖੇ ਵੱਡੇ ਪੱਧਰ ‘ਤੇ ਰੋਸ ਧਰਨਾ ਲਗਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਹਲਕੇ ਦੇ ਲੋਕਾਂ, ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦਿਆਂ ਸਰਕਾਰ ਨੂੰ ਜਲਦ ਤੋਂ ਜਲਦ ਆਪਣੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ ਅਤੇ ਪੰਜਾਬ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ।

Related Article

Live

Do you like our news portal?

  • 100% 6 Vote
  • 0%
6 Votes . Left
Via WP Poll & Voting Contest Maker
⚡ ਲਾਈਵ ਅੱਪਡੇਟ
खबरें लोड हो रही हैं…