LK Media Network — Trusted Global Media Network.

ਮਾਝੇ ਦੀ ਸਿਆਸਤ ’ਚ ਵੱਡਾ ਸਿਆਸੀ ਭੁਚਾਲ, ਰਵਿੰਦਰ ਸਿੰਘ ਬ੍ਰਹਮਪੁਰਾ ‘ਆਪ’ ਵਿੱਚ ਸ਼ਾਮਲ

 

ਮਾਝੇ ਦੀ ਸਿਆਸਤ ’ਚ ਵੱਡਾ ਸਿਆਸੀ ਘਟਨਾਕ੍ਰਮ, ਰਵਿੰਦਰ ਸਿੰਘ ਬ੍ਰਹਮਪੁਰਾ ‘ਆਪ’ ਵਿੱਚ ਸ਼ਾਮਿਲ

 

ਮਾਝੇ ਦੀ ਸਿਆਸਤ ਵਿੱਚ ‘ਆਪ’ ਦਾ ਆਧਾਰ ਹੋਇਆ ਹੋਰ ਮਜ਼ਬੂਤ

 

ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

 

ਖਡੂਰ ਸਾਹਿਬ, 22 ਸਤੰਬਰ, ਨਿਰਮਲ ਸਿੰਘ ਸੰਗਤਪੁਰਾ

 

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਸਾਂਸਦ ਸਵ. ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਨਾਲ ਕੰਵਰਦੀਪ ਸਿੰਘ ਬ੍ਰਹਮਪੁਰਾ, ਅਮਰੀਕ ਸਿੰਘ ਸਰਪੰਚ, ਹਰਜਿੰਦਰ ਸਿੰਘ ਬਾਦਸ਼ਾਹ, ਬਲਬੀਰ ਸਿੰਘ ਬੱਲੀ ਡਾਇਰੈਕਟਰ, ਜਤਿੰਦਰ ਸਿੰਘ ਕੈਰੋਂ, ਫ਼ਤਿਹ, ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਕੈਰੋਂ, ਗੁਰਭੇਜ ਸਿੰਘ ਕੈਰੋਂ, ਲਵਪ੍ਰੀਤ ਸਿੰਘ ਕੈਰੋਂ, ਬਲਜਿੰਦਰ ਸਿੰਘ ਗੋਹਲਵੜ, ਗੌਰਵਦੀਪ ਸਿੰਘ ਖਹਿਰਾ, ਜਗਮੀਤ ਹੁੰਦਲ ਅਤੇ ਗੁਰਪ੍ਰੀਤ ਸਿੰਘ ਸਮੇਤ ਕਈ ਆਗੂ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਰਵਿੰਦਰ ਸਿੰਘ ਬ੍ਰਹਮਪੁਰਾ ਦੀ ‘ਆਪ’ ਵਿੱਚ ਸ਼ਮੂਲੀਅਤ ਨੂੰ ਖਡੂਰ ਸਾਹਿਬ ਹਲਕੇ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਉਨ੍ਹਾਂ ਦੀ ਸ਼ਮੂਲੀਅਤ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆ ਚੁੱਕੀ ਸੀ।

 

 

Related Article

best news portal development company in india
Live

Do you like our news portal?

  • 100% 7 Vote
  • 0%
7 Votes . Left
⚡ ਲਾਈਵ ਅੱਪਡੇਟ
खबरें लोड हो रही हैं…