LK Media Network — Trusted Global Media Network.

4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਤੇ ਉਸ ਦਾ ਏਜੰਟ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਤੇ ਉਸ ਦਾ ਏਜੰਟ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਮਕਾਨ ਦਾ 30 ਸਾਲਾ ਮਾਲਕੀ ਰਿਕਾਰਡ ਦੇਣ ਬਦਲੇ ਮੰਗੀ ਸੀ 5,000 ਰੁਪਏ ਦੀ ਰਿਸ਼ਵਤ; 4,000 ਰੁਪਏ ਲੈਂਦਿਆਂ ਜਾਲ ਵਿਛਾ ਕੇ ਕੀਤੀ ਕਾਰਵਾਈ

ਚੰਡੀਗੜ੍ਹ, 07 ਅਕਤੂਬਰ, ਐਲ.ਕੇ. ਮੀਡੀਆ ਨੈੱਟਵਰਕ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਪਟਵਾਰਖਾਨਾ ਲੋਹਾਰਾ ਵਿਖੇ ਤਾਇਨਾਤ ਪਟਵਾਰੀ ਅੰਕੁਰ ਕਟਾਰੀਆ ਅਤੇ ਉਸ ਦੇ ਏਜੰਟ ਰਾਜਾ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਨਿਊ ਰਾਮ ਨਗਰ, ਲੋਹਾਰਾ, ਜ਼ਿਲ੍ਹਾ ਲੁਧਿਆਣਾ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕੀਤੀ ਗਈ।

ਸ਼ਿਕਾਇਤਕਰਤਾ ਨੇ ਬੈਂਕ ਲੋਨ ਲੈਣ ਲਈ ਆਪਣੇ ਮਕਾਨ ਦਾ 30 ਸਾਲਾ ਮਾਲਕੀ ਰਿਕਾਰਡ ਹਾਸਲ ਕਰਨ ਵਾਸਤੇ ਪਟਵਾਰੀ ਅੰਕੁਰ ਕਟਾਰੀਆ ਨਾਲ ਸੰਪਰਕ ਕੀਤਾ ਸੀ। ਦੋਸ਼ ਹੈ ਕਿ ਪਟਵਾਰੀ ਨੇ ਉਸ ਨੂੰ ਰਾਜਾ ਨਾਮਕ ਵਿਚੋਲੇ ਨਾਲ ਸੰਪਰਕ ਕਰਨ ਲਈ ਕਿਹਾ। ਇਸ ਤੋਂ ਬਾਅਦ ਏਜੰਟ ਰਾਜਾ ਨੇ ਮਕਾਨ ਦਾ ਮਾਲਕੀ ਰਿਕਾਰਡ ਮੁਹੱਈਆ ਕਰਵਾਉਣ ਬਦਲੇ 5,000 ਰੁਪਏ ਦੀ ਰਿਸ਼ਵਤ ਮੰਗੀ।

ਬੁਲਾਰੇ ਮੁਤਾਬਕ ਏਜੰਟ ਨੇ ਮੌਕੇ ’ਤੇ ਹੀ ਪਹਿਲੀ ਕਿਸ਼ਤ ਵਜੋਂ 1,000 ਰੁਪਏ ਲੈ ਲਏ ਸਨ, ਜਦਕਿ ਬਾਕੀ 4,000 ਰੁਪਏ ਰਿਕਾਰਡ ਮੁਹੱਈਆ ਕਰਵਾਉਣ ਸਮੇਂ ਲੈਣ ਲਈ ਸਹਿਮਤ ਹੋਇਆ ਸੀ।

ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ’ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਟਵਾਰੀ ਅੰਕੁਰ ਕਟਾਰੀਆ ਅਤੇ ਉਸ ਦੇ ਏਜੰਟ ਰਾਜਾ ਨੂੰ ਸ਼ਿਕਾਇਤਕਰਤਾ ਕੋਲੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਵਿਜੀਲੈਂਸ ਬਿਊਰੋ ਵੱਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Related Article

best news portal development company in india
Live

Do you like our news portal?

  • 100% 7 Vote
  • 0%
7 Votes . Left
⚡ ਲਾਈਵ ਅੱਪਡੇਟ
खबरें लोड हो रही हैं…