LK Media Network — Trusted Global Media Network.

ਗੁਰਮੁੱਖ ਸਿੰਘ ਬਲੇਰ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋਣ ਤੇ ਸਮੁੱਚੀ ਲੀਡਰਸ਼ਿਪ ਵੱਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਕੀਤਾ ਸਵਾਗਤ

ਗੁਰਮੁੱਖ ਸਿੰਘ ਬਲੇਰ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋਣ ਤੇ ਸਮੁੱਚੀ ਲੀਡਰਸ਼ਿਪ ਵੱਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਕੀਤਾ ਸਵਾਗਤ

ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਮਿਹਨਤ ਕਰਨ ਦਾ ਲਿਆ ਅਹਿਦ

ਭਿੱਖੀਵਿੰਡ, 08 ਅਕਤੂਬਰ, ਲਖਵਿੰਦਰ ਸਿੰਘ ਗੋਲਣ

ਬੀਤੇ ਕੱਲ੍ਹ ਗੁਰਮੁੱਖ ਸਿੰਘ ਬਲੇਰ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ’ਤੇ ਹਲਕਾ ਖੇਮਕਰਨ ਦੀ ਪਾਰਟੀ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਪਾਰਟੀ ਵਿੱਚ ਜੀ ਆਇਆਂ ਕਿਹਾ ਗਿਆ। ਇਸ ਮੌਕੇ ਹਲਕਾ ਖੇਮਕਰਨ ਦੀ ਸਮੁੱਚੀ ਟੀਮ ਵੱਲੋਂ ਬਲੇਰ ਵਿਖੇ ਉਨ੍ਹਾਂ ਦੇ ਗ੍ਰਹਿ ਪਹੁੰਚ ਕੇ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਵਧਾਈ ਦਿੱਤੀ ਗਈ।

ਇਸ ਮੌਕੇ ਹਲਕਾ ਖੇਮਕਰਨ ਤੋਂ ਸੀਨੀਅਰ ਆਗੂ ਨਰਿੰਦਰ ਸਿੰਘ ਕਲਸੀਆਂ, ਸੁਰਜੀਤ ਸਿੰਘ ਭੂਰਾ ਅਤੇ ਸੁਖਬੀਰ ਸਿੰਘ ਸੁੱਖ ਵਲਟੋਹਾ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੀਨੀਅਰ ਲੀਡਰਸ਼ਿਪ ਅਤੇ ਸਮੁੱਚੀ ਟੀਮ ਮੌਜੂਦ ਰਹੀ। ਆਗੂਆਂ ਨੇ ਗੁਰਮੁੱਖ ਸਿੰਘ ਬਲੇਰ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਦੌਰਾਨ ਸਮੂਹ ਆਗੂਆਂ ਨੇ ਹਲਕਾ ਖੇਮਕਰਨ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਆਗੂਆਂ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਵਰਕਰਾਂ ਅਤੇ ਆਗੂਆਂ ਨੂੰ ਇਕਜੁੱਟ ਹੋ ਕੇ ਮਿਹਨਤ ਕਰਨ ਦੀ ਲੋੜ ਹੈ। ਉਨ੍ਹਾਂ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਅਤੇ ਲੋਕਾਂ ਨਾਲ ਵੱਧ ਤੋਂ ਵੱਧ ਸੰਪਰਕ ਬਣਾਉਣ ਸਬੰਧੀ ਵੀ ਵਿਚਾਰ ਸਾਂਝੇ ਕੀਤੇ।

Related Article

best news portal development company in india
Live

Do you like our news portal?

  • 100% 7 Vote
  • 0%
7 Votes . Left
⚡ ਲਾਈਵ ਅੱਪਡੇਟ
खबरें लोड हो रही हैं…