LK Media Network — Trusted Global Media Network.

ਐਨ.ਆਰ.ਆਈ. ਪਰਿਵਾਰ ਵੱਲੋਂ ਗ੍ਰੰਥੀ ਸਿੰਘ ਨੂੰ ਮੋਟਰਸਾਈਕਲ ਭੇਂਟ ਕਰਕੇ ਕੀਤਾ ਸਨਮਾਨਿਤ

ਐਨ.ਆਰ.ਆਈ. ਹਰੀ ਸਿੰਘ ਨੇ ਗ੍ਰੰਥੀ ਬਾਬਾ ਪ੍ਰਗਟ ਸਿੰਘ ਨੂੰ ਮੋਟਰਸਾਈਕਲ ਭੇਟ ਕਰਕੇ ਕੀਤਾ ਸਨਮਾਨਿਤ

 

ਗੁਰੂ ਘਰਾਂ ਵਿੱਚ ਸੇਵਾ ਨਿਭਾਉਣ ਵਾਲੇ ਗ੍ਰੰਥੀ ਸਿੰਘਾਂ ਦਾ ਮਾਣ-ਸਨਮਾਨ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ: ਪਤਵੰਤੇ

 

ਹਰਜੀਤ ਸਿੰਘ ਵਲਟੋਹਾ, ਅਮਰਕੋਟ, 10 ਅਕਤੂਬਰ

 

ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ ਦੇ ਇਤਿਹਾਸਕ ਗੁਰਦੁਆਰਾ ਬਾਬੇ ਸ਼ਹੀਦ ਸਿੰਘਾਂ ਵਿਖੇ ਸੇਵਾ ਨਿਭਾ ਰਹੇ ਗ੍ਰੰਥੀ ਸਿੰਘ ਬਾਬਾ ਪ੍ਰਗਟ ਸਿੰਘ ਨੂੰ ਅਮਰੀਕਾ ਵਸਦੇ ਐਨ.ਆਰ.ਆਈ. ਹਰੀ ਸਿੰਘ ਵੱਲੋਂ ਮੋਟਰਸਾਈਕਲ ਭੇਟ ਕੀਤਾ ਗਿਆ। ਇਸ ਉਪਰਾਲੇ ਨੂੰ ਗੁਰੂ ਘਰ ਦੀ ਸੇਵਾ ਕਰਨ ਵਾਲੀਆਂ ਸ਼ਖ਼ਸੀਅਤਾਂ ਪ੍ਰਤੀ ਸਤਿਕਾਰ ਅਤੇ ਸਹਿਯੋਗ ਦੀ ਭਾਵਨਾ ਵਜੋਂ ਦੇਖਿਆ ਜਾ ਰਿਹਾ ਹੈ।

 

ਇਸ ਮੌਕੇ ਬਾਬਾ ਭਜਨ ਸਿੰਘ, ਸਰਪੰਚ ਬਲਕਾਰ ਸਿੰਘ, ਕੁਲਵਿੰਦਰ ਸਿੰਘ ਪੁਵਾਰ ਅਤੇ ਕਰਤਾਰ ਸਿੰਘ ਪੁਵਾਰ ਨੇ ਐਨ.ਆਰ.ਆਈ. ਹਰੀ ਸਿੰਘ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਵਿੱਚ ਸੇਵਾ ਨਿਭਾਉਣ ਵਾਲੇ ਗ੍ਰੰਥੀ ਸਿੰਘ ਸਿੱਖ ਸੰਗਤ ਨੂੰ ਗੁਰਬਾਣੀ ਨਾਲ ਜੋੜਨ ਅਤੇ ਧਾਰਮਿਕ ਮਰਿਆਦਾ ਨੂੰ ਕਾਇਮ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਉਨ੍ਹਾਂ ਦੇ ਯੋਗਦਾਨ ਦੀ ਕਦਰ ਕਰਨੀ ਅਤੇ ਲੋੜ ਅਨੁਸਾਰ ਸਹਿਯੋਗ ਦੇਣਾ ਸਮਾਜ ਦਾ ਫਰਜ਼ ਹੈ।

 

ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਅਜਿਹੇ ਉਪਰਾਲੇ ਨਾ ਸਿਰਫ਼ ਸੇਵਾ ਕਰਨ ਵਾਲਿਆਂ ਦਾ ਹੌਸਲਾ ਵਧਾਉਂਦੇ ਹਨ, ਸਗੋਂ ਸਮਾਜ ਵਿੱਚ ਆਪਸੀ ਸਾਂਝ, ਸਤਿਕਾਰ ਅਤੇ ਸਹਿਯੋਗ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Related Article

best news portal development company in india
Live

Do you like our news portal?

  • 100% 7 Vote
  • 0%
7 Votes . Left
⚡ ਲਾਈਵ ਅੱਪਡੇਟ
खबरें लोड हो रही हैं…